Gurbani Saagar Daily Hukumnama Amrit Vele Da Hukamnama Sri Darbar Sahib, Amritsar, Date 19-05-2026 Ang 711

Amrit Vele Da Hukamnama Sri Darbar Sahib, Amritsar, Date 19-05-2026 Ang 711

ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥Amritsar stadsgids

टोडी महला ५ घरु १ दुपदे ੴ सतिगुर प्रसादि ॥ संतन अवर न काहू जानी ॥ बेपरवाह सदा रंगि हरि कै जा को पाखु सुआमी ॥ रहाउ ॥ ऊच समाना ठाकुर तेरो अवर न काहू तानी ॥ ऐसो अमरु मिलिओ भगतन कउ राचि रहे रंगि गिआनी ॥१॥ रोग सोग दुख जरा मरा हरि जनहि नही निकटानी ॥ निरभउ होइ रहे लिव एकै नानक हरि मनु मानी ॥२॥१॥

Without the Lord, the saints knows not any other. They, on whose side is the Lord, ever remain free from care, in the God’s love. Pause. High is thine canopy, O my Lord. No one else has any power. Such an immortal Lord, the devotees have obtained. The saints remain absorbed in the Lord’s love. Disease, sorrow, pain, old age and death draw not near the Lord’s slave. They remain fear-free in the love of One Lord, O Nanak and their soul remains propitiated with God ॥2॥1॥

ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ। (ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧। ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧।

हे भाई! जिनकी मदद परमात्मा करता है वे संत जन किसी और की (मुथाजी करनी) नहीं जानते। वे परमात्मा के प्यार में (टिक के) सदा बेपरवाह रहते हैं। रहाउ। (हे भाई! वे संत जन यूँ कहते रहते हैं -) हे मालिक प्रभू! तेरा शामयाना (सब शाहों-बादशाहों के शामयानों से) ऊँचा है, किसी और ने (इतना ऊँचा शामयाना कभी) नहीं ताना। हे भाई! संत जनों को ऐसा सदा कायम रहने वाला हरी मिला रहता है, आत्मिक जीवन की सूझ वाले वे संत जन (सदा) परमात्मा के प्रेम में ही मस्त रहते हैं।1। हे नानक! रोग, चिंता-फिक्र, बुढ़ापा, मौत (इनके सहम) परमात्मा के सेवकों कें नजदीक भी नहीं फटकते। वह एक परमात्मा में ही सुरति जोड़ के (दुनिया के डरों की ओर से) निडर रहते हैं उनका मन प्रभू की याद में पतीजा रहता है।2।1।


ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Related Post

Sandhia Vele Da Hukamnama Sri Darbar Sahib, Amritsar, Date 19-05-2026 Ang 671Sandhia Vele Da Hukamnama Sri Darbar Sahib, Amritsar, Date 19-05-2026 Ang 671

ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥

Amrit Vele Da Hukamnama Sri Darbar Sahib, Amritsar, Date 18-05-2026 Ang 645Amrit Vele Da Hukamnama Sri Darbar Sahib, Amritsar, Date 18-05-2026 Ang 645

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ

Sandhia Vele Da Hukamnama Sri Darbar Sahib, Amritsar, Date 20-05-2026 Ang 661Sandhia Vele Da Hukamnama Sri Darbar Sahib, Amritsar, Date 20-05-2026 Ang 661

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ